ਵਿਸ਼ਵ ਵਾਤਾਵਰਣ ਦਿਵਸ 2025 ਦਾ ਜਸ਼ਨ

ਵਿਕਸਿਤ ਕ੍ਰਿਸ਼ੀ ਸੰਕਲਪ ਅਭਿਆਨ, 2025 ਦੇ ਤਹਿਤ ਮਿਤੀ 5.6.2025 ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਅਤੇ ਆਈ.ਸੀ.ਏ.ਆਰ., ਅਟਾਰੀ, ਜ਼ੋਨ-1, ਲੁਧਿਆਣਾ ਵੱਲੋਂ ਵਿਸ਼ਵ ਵਾਤਾਵਰਣ ਦਿਵਸ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਪਟਿਆਲਾ (ਰੌਣੀ) ਵਿਖੇ ਮਨਾਇਆ ਜਾ ਰਿਹਾ ਹੈ। ਇਸ ਸਮਾਗਮ ਦੇ ਮੁੱਖ ਮਹਿਮਾਨ ਮਾਨਯੋਗ ਸ੍ਰੀ ਸ਼ਿਵਰਾਜ ਸਿੰਘ ਚੌਹਾਨ, ਖੇਤੀਬਾੜੀ, ਕਿਸਾਨ ਭਲਾਈ ਅਤੇ ਪੇਂਡੂ ਵਿਕਾਸ ਮੰਤਰੀ, ਭਾਰਤ ਸਰਕਾਰ ਹੋਣਗੇ ਅਤੇ ਸ੍ਰੀ. ਐਮ.ਐਲ. ਜਾਟ, ਡਾਇਰੈਕਟਰ ਜਨਰਲ, ਭਾਰਤੀ ਖੇਤੀ ਖੋਜ ਪ੍ਰੀਸ਼ਦ ਇਸ ਦੇ ਵਿਸ਼ੇਸ਼ ਮਹਿਮਾਨ ਹੋਣਗੇ। ਇਨ੍ਹਾਂ ਤੋਂ ਇਲਾਵਾ ਪੰਜਾਬ ਸਰਕਾਰ, ਪੀ.ਏ.ਯੂ., ਲੁਧਿਆਣਾ ਅਤੇ ਆਈ.ਸੀ.ਏ.ਆਰ. ਤੋਂ ਕਈ ਹੋਰ ਉੱਚ ਸ਼ਖਸੀਅਤਾਂ ਇਸ ਵਿੱਚ ਭਾਗ ਲੈਣਗੀਆਂ। ਸੋ, ਕਿਰਪਾ ਕਰਕੇ ਆਪ ਜੀ ਨੂੰ ਇਸ ਸਮਾਰੋਹ ਵਿੱਚ ਆਪਣੀ ਹਾਜ਼ਰੀ ਭਰ ਕੇ ਇਸ ਸਮਾਗਮ ਦੀ ਸ਼ੋਭਾ ਵਧਾਉਣ ਲਈ ਨਿਘਾ ਸੱਦਾ ਦਿੱਤਾ ਜਾਂਦਾ ਹੈ ਜੀ।