ਫਲਦਾਰ ਰੁੱਖ ਲਗਾ ਕੇ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਦੀ ਅਪੀਲ

ਸੂਚਨਾ ਅਤੇ ਲੋਕ ਸੰਪਰਕ ਵਿਭਾਗ, ਪੰਜਾਬ

ਚੇਤਨ ਸਿੰਘ ਜੋੜਾਮਾਜਰਾ ਨੇ ਕਿਸਾਨਾਂ ਨੂੰ ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ ਫਲਦਾਰ ਰੁੱਖ ਲਗਾਉਣ ਦੀ ਅਪੀਲ ਕੀਤੀ

ਸਰਕਾਰੀ ਨਰਸਰੀਆਂ ਤੋਂ ਵਾਜਬ ਭਾਅ 'ਤੇ ਫਲਾਂ ਦੇ ਦਰੱਖਤ ਖਰੀਦਣ ਲਈ ਕਿਸਾਨ ਮੋਬਾਈਲ ਨੰਬਰ 7508018803 'ਤੇ ਸੰਪਰਕ ਕਰਨ।

ਚੰਡੀਗੜ੍ਹ, 30 ਜੁਲਾਈ:

ਪੰਜਾਬ ਦੇ ਬਾਗਬਾਨੀ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਕਿਸਾਨਾਂ ਨੂੰ ਫਲਦਾਰ ਬੂਟੇ ਲਗਾਉਣ ਦਾ ਸੱਦਾ ਦਿੰਦਿਆਂ ਕਿਹਾ ਕਿ ਬਾਗਬਾਨੀ ਵਿਭਾਗ ਵੱਲੋਂ ਇਹ ਦਰੱਖਤ ਸਸਤੇ ਰੇਟਾਂ 'ਤੇ ਮੁਹੱਈਆ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਪਹਿਲਕਦਮੀ ਸੂਬੇ ਭਰ ਵਿੱਚ ਫ਼ਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਇੱਕ ਵਿਆਪਕ ਰਣਨੀਤੀ ਦਾ ਹਿੱਸਾ ਹੈ।

ਉਨ੍ਹਾਂ ਕਿਹਾ ਕਿ ਮੌਨਸੂਨ ਸੀਜ਼ਨ ਫਲਦਾਰ ਬੂਟੇ ਲਗਾਉਣ ਲਈ ਢੁਕਵਾਂ ਹੈ ਅਤੇ ਸਰਕਾਰ ਦਾ ਇਹ ਉਪਰਾਲਾ ਰਵਾਇਤੀ ਕਣਕ-ਝੋਨੇ ਦੇ ਫ਼ਸਲੀ ਚੱਕਰ ਦਾ ਇੱਕ ਟਿਕਾਊ ਬਦਲ ਪੇਸ਼ ਕਰੇਗਾ, ਜਿਸ ਨਾਲ ਧਰਤੀ ਹੇਠਲੇ ਪਾਣੀ ਦਾ ਪੱਧਰ ਬਹੁਤ ਹੇਠਾਂ ਆ ਗਿਆ ਹੈ।

ਬਾਗਬਾਨੀ ਮੰਤਰੀ ਨੇ ਅੰਬ, ਅਮਰੂਦ, ਲੀਚੀ, ਚੀਕੂ, ਖੱਟੇ ਫਲਾਂ ਦੀਆਂ ਵੱਖ-ਵੱਖ ਕਿਸਮਾਂ, ਜਾਮੁਨ ਅਤੇ ਕਟਹਲ ਸਮੇਤ ਵੱਖ-ਵੱਖ ਫਲਾਂ ਦੇ ਰੁੱਖਾਂ ਦੀ ਕਾਸ਼ਤ ਕਰਨ ਦੀ ਜ਼ੋਰਦਾਰ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਬਾਗਬਾਨੀ ਵਿਭਾਗ ਅਧੀਨ ਚੱਲ ਰਹੀਆਂ ਸਰਕਾਰੀ ਨਰਸਰੀਆਂ ਵਿੱਚ ਇਹ ਪੌਦੇ ਵਾਜਬ ਕੀਮਤਾਂ ’ਤੇ ਉਪਲਬਧ ਹਨ।

ਇਸ ਦੌਰਾਨ ਬਾਗਬਾਨੀ ਡਾਇਰੈਕਟਰ ਸ੍ਰੀਮਤੀ ਸ਼ਲਿੰਦਰ ਕੌਰ ਆਈ.ਐਫ.ਐਸ. ਨੇ ਦੱਸਿਆ ਕਿ ਨਰਸਰੀਆਂ ਤੋਂ ਬੂਟੇ ਲੈਣ ਸਬੰਧੀ ਵਧੇਰੇ ਜਾਣਕਾਰੀ ਲਈ ਕਿਸਾਨ ਬਾਗਬਾਨੀ ਵਿਭਾਗ ਦੇ ਨੋਡਲ ਅਫ਼ਸਰ ਨਾਲ ਮੋਬਾਈਲ ਨੰਬਰ 7508018803 'ਤੇ ਸੰਪਰਕ ਕਰ ਸਕਦੇ ਹਨ।

ਉਨ੍ਹਾਂ ਕਿਹਾ ਕਿ ਫਲਦਾਰ ਰੁੱਖ ਲਗਾਉਣ ਨਾਲ ਜਿੱਥੇ ਵਾਤਾਵਰਨ ਅਤੇ ਪਾਣੀ ਦੀ ਸੰਭਾਲ ਹੋਵੇਗੀ, ਉੱਥੇ ਹੀ ਫ਼ਸਲੀ ਵਿਭਿੰਨਤਾ ਨੂੰ ਵੀ ਹੁਲਾਰਾ ਮਿਲੇਗਾ ਅਤੇ ਕਿਸਾਨਾਂ ਦੀ ਆਮਦਨ ਵਿੱਚ ਚੋਖਾ ਵਾਧਾ ਹੋਵੇਗਾ।

ਸ੍ਰੀਮਤੀ ਸ਼ਲਿੰਦਰ ਕੌਰ ਨੇ ਮੁੱਖ ਮੰਤਰੀ ਨੂੰ ਪੰਜਾਬ ਦੇ ਕਿਸਾਨਾਂ ਨੂੰ ਵਧੇਰੇ ਟਿਕਾਊ ਅਤੇ ਆਰਥਿਕ ਤੌਰ 'ਤੇ ਲਾਹੇਵੰਦ ਖੇਤੀ ਤਕਨੀਕਾਂ ਅਪਣਾਉਣ ਲਈ ਪੂਰਾ ਸਹਿਯੋਗ ਦੇਣ ਦੀ ਬੇਨਤੀ ਕੀਤੀ। ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਉਨ੍ਹਾਂ ਕਿਹਾ ਕਿ ਇਹ ਪਹਿਲਕਦਮੀ ਸੂਬੇ ਦੇ ਖੇਤੀਬਾੜੀ ਸੈਕਟਰ ਦੀ ਆਰਥਿਕ ਸਮਰੱਥਾ ਨੂੰ ਵਧਾਉਣ ਦੇ ਨਾਲ-ਨਾਲ ਵਾਤਾਵਰਣ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਕੀਤੇ ਜਾ ਰਹੇ ਵਿਆਪਕ ਯਤਨਾਂ ਦਾ ਹਿੱਸਾ ਹੈ।

pa_INਪੰਜਾਬੀ